3ਪਟਿਆਲਾ : ਅਕਾਲੀ ਐਮ. ਪੀ. ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਗੁਆਂਢੀ ਮੁਲਕ ਦੀ ਕਿਸੇ ਵੀ ਨਾਪਾਕ ਹਰਕਤ ਦਾ ਜਵਾਬ ਦੇਣ ਲਈ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਤਿਆਰ ਹੈ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਪਾਕਿਸਤਾਨ ਵਿਚ ਸਰਜੀਕਲ ਆਪਰੇਸ਼ਨ ਕਰਨ ‘ਤੇ ਭਾਰਤੀ ਫੌਜ ਦੀ ਸ਼ਲਾਘਾ ਕੀਤੀ ਹੈ।
ਇਸ ਤੋਂ ਪਹਿਲਾਂ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਛੱਡ ਕੇ ਆਏ ਕਈ ਵਰਕਰਾਂ ਦਾ ਅਕਾਲੀ ਦਲ ਵਿਚ ਸਵਾਗਤ ਕੀਤਾ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਪੁਲਸ ਵੀ ਇਸ ਸਮੇਂ ਪੂਰੀ ਤਰ੍ਹਾਂ ਤਿਆਰ ਹੈ ਅਤੇ ਜੇ ਪਾਕਿਸਤਾਨ ਵਲੋਂ ਕੋਈ ਨਾਪਾਕ ਹਰਕਤ ਕੀਤੀ ਜਾਂਦੀ ਹੈ ਤਾਂ ਪੰਜਾਬ ਵਲੋਂ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

LEAVE A REPLY