5-copyਜਲੰਧਰ — ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਕਾਂਗਰਸैਵਿਧਾਇਕ ਪਰਨੀਤ ਕੌਰ ਨੇ ਪ੍ਰਵਾਸੀਆਂ ਦੀ ਇਕ ਪ੍ਰਭਾਵੀ ਸਭਾ ‘ਚ ਕਿਹਾ ਕਿ ਪੰਜਾਬ ਮੁਸ਼ਕਲ ‘ਚ ਹੈ, ਇਸ ਲਈ ਪ੍ਰਵਾਸੀਆਂ ਨੂੰ ਅਗਲੇ ਵਿਧਾਨ ਸਭਾ ਚੋਣਾਂ ‘ਚ ਸੱਤਾਧਾਰੀ ਅਕਾਲੀ-ਭਾਜਪਾ ਗਠਬੰਧਨ ਸਰਕਾਰ ਨੂੰ ਸੱਤਾ ‘ਚੋਂ ਬਾਹਰ ਕਰ ਕਾਂਗਰਸ ਨੂੰ ਸੱਤਾ ਸੌਂਪਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਨੂੰ ਨਵੀਂ ਸਰਕਾਰ ਚੁਨਣ ‘ਚ ਆਪਣੀ ਭਾਗੀਦਾਰੀ ਨਿਭਾਉਣ ਦਾ ਪੂਰਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਦੀ ਜ਼ਿੰਮੇਦਾਰੀ ਬਣਦੀ ਹੈ ਕਿ ਉਹ ਪ੍ਰਵਾਸੀਆਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹਲ ਕਰੇ। ਲੰਦਨ ਤੋਂ ਇੰਡੀਆ ਓਵਰਸੀਜ਼ ਕਾਂਗਰਸ ਦੀ ਸਭਾ ਤੋਂ ਪਰਨੀਤ ਨੇ ਕਿਹਾ ਕਿ ਲੋਕ ਹੁਣ ਅਕਾਲੀ ਸਰਕਾਰ ਦੇ ਬੁਰੇ ਸ਼ਾਸਨ ਤੋਂ ਤੰਗ ਆ ਚੁੱਕੇ ਹਨ।
ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਦਲਜੀਤ ਸਿੰਘ ਸਹੋਤਾ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਚੋਣਾਂ ਤੋਂ ਪਹਿਲਾਂ ਸੂਬੇ ‘ਚ ਆ ਕੇ ਕਾਂਗਰਸ ਦੇ ਪੱਖ ‘ਚ ਮਾਹੌਲ ਬਨਾਉਣ। ਉਨ੍ਹਾਂ ਕਿਹਾ ਕਿ ਪਿੱਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਇੰਗਲੈਂਡ ਆਏ ਸਨ ਅਤੇ ਹੁਣ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਆਈ ਹੈ।

LEAVE A REPLY