3ਚੰਡੀਗਡ਼੍ਹ  -ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਅੰਦਰ ‘ਬੋਦੇ ਵਾਅਦਿਆਂ’ ਦੀ ਸਿਆਸਤ ਕਰ ਰਹੀਆਂ ਹਨ। ਉਹ ਲੋਕਾਂ ਨਾਲ ਜਾਣ ਬੁੱਝ ਕੇ ਅਜਿਹੇ ਵਾਅਦੇ ਕਰ ਰਹੀਆਂ ਹਨ, ਜਿਹਨਾਂ ਨੇ ਕਦੇ ਵੀ ਪੂਰੇ ਨਹੀਂ ਹੋਣੇ। ਦਰਅਸਲ ਦੋਵੇਂ ਪਾਰਟੀਆਂ ਜਾਣਦੀਆਂ ਹਨ ਕਿ ਉਹਨਾਂ ਦੀ ਸਰਕਾਰ ਨਹੀਂ ਬਣਨੀ, ਇਸ ਲਈ ਅਜਿਹੇ ਵਾਅਦੇ ਪੂਰੇ ਕਰਨ ਦੀ ਲੋਡ਼ ਵੀ ਨਹੀਂ ਪੈਣੀ।
ਇਹ ਸ਼ਬਦ ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰæੋਮਣੀ ਅਕਾਲੀ ਦਲ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਇੰਚਾਰਜ ਸ਼ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਹੇ। ਉਹ ਕਾਂਗਰਸ ਅਤੇ ਆਪ ਆਗੂਆਂ ਦੁਆਰਾ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਸਮਾਜ ਦੇ ਦੂਜੇ ਵਰਗਾਂ ਨਾਲ ਕੀਤੇ ਜਾ ਰਹੇ ਵੱਡੇ ਵੱਡੇ ਵਾਅਦਿਆਂ ਉੱਪਰ ਟਿੱਪਣੀ ਕਰ ਰਹੇ ਸਨ। ਉਹਨਾਂ ਕਿਹਾ ਕਿ ਕਾਂਗਰਸ ਅਤੇ ਆਪ ਕਿਸਾਨਾਂ ਨੂੰ ਇਹ ਕਹਿ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਰਕਾਰ ਬਣਨ ‘ਤੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰ ਦਿੱਤੇ ਜਾਣਗੇ। ਅਜਿਹੇ ‘ਬੋਦੇ ਵਾਅਦੇ’ ਸਿਰਫ ਉਹੀ ਪਾਰਟੀਆਂ ਕਰ ਸਕਦੀਆਂ ਹਨ, ਜਿਹਡ਼ੀਆਂ ‘ਨਾ ਨੌਂ ਮਣ ਤੇਲ ਹੋਵੇਗਾ ਤੇ ਨਾ ਹੀ ਰਾਧਾ ਨੱਚੇਗੀ’ ਵਾਲੀ ਕਹਾਵਤ ਵਾਂਗ ਜਾਣਦੀਆਂ ਹਨ ਕਿ ਨਾ ਉਹਨਾਂ ਦੀ ਸਰਕਾਰ ਬਣੇਗੀ ਅਤੇ ਨਾ ਹੀ ਉਹਨਾਂ ਨੂੰ ਕੀਤੇ ਹੋਏ ਵਾਅਦੇ ਪੂਰੇ ਕਰਨ ਦੀ ਲੋਡ਼ ਪਵੇਗੀ। ਸ਼ ਢੀਂਡਸਾ ਨੇ ਪੁੱਛਿਆ ਕਿ ਕਿਸਾਨਾਂ ਦੀ ਕਰਜ਼ਾ ਮੁਕਤੀ ਲਈ ਵੱਡੀਆਂ ਵੱਡੀਆਂ ਯੋਜਨਾਵਾਂ ਦਾ ਐਲਾਨ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਦੱਸਣਗੇ ਕਿ ਉਹ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪੈਸਾ ਕਿੱਥੋ ਲਿਆਉਣਗੀਆ?
ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ-ਭਾਜਪਾ ਗਠਜੋਡ਼ ਪੰਜਾਬ ਦੇ ਲੋਕਾਂ ਨਾਲ ਸਿਰਫ ਉਹੀ ਵਾਅਦੇ ਕਰਦਾ ਹੈ, ਜਿਹਡ਼ੇ ਪੂਰੇ ਕਰਨੇ ਸੰਭਵ ਹੁੰਦੇ ਹਨ। ਸਾਨੂੰ ਪਤਾ ਹੁੰਦਾ ਹੈ ਕਿ ਸਾਡੀ ਸਰਕਾਰ ਬਣੇਗੀ, ਇਸ ਲਈ ਅਸੀਂ ਲੋਕਾਂ ਨਾਲ ਸਿਰਫ ਠੋਸ ਵਾਅਦੇ  ਹੀ ਕਰਦੇ ਹਾਂ ਤਾਂ ਕਿ ਉਹਨਾਂ ਨੂੰ ਪੂਰਾ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਅਕਾਲੀ-ਭਾਜਪਾ ਗਠਜੋਡ਼ ਨੇ ਕਿਸਾਨਾਂ ਨੂੰ ਮੁਫਤ ਬਿਜਲੀ, ਗਰੀਬ ਲੋਕਾਂ ਲਈ ਆਟਾ-ਦਾਲ ਸਕੀਮ, ਗਰੀਬ ਲਡ਼ਕੀਆਂ ਲਈ ਸ਼ਗਨ ਸਕੀਮ ਵਾਲੇ ਸਾਰੇ ਵਾਅਦੇ ਪੂਰੇ ਕੀਤੇ ਹਨ।
ਸ਼ ਢੀਂਡਸਾ ਨੇ ਕਾਂਗਰਸ ਅਤੇ ਆਪ ਦੀ ਦੂਜਿਆਂ ਸੂਬਿਆਂ ‘ਚ ਕਾਰਗੁਜ਼ਾਰੀ ਬਾਰੇ ਸੁਆਲ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਜਿਹਡ਼ੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕਰ ਰਹੀਆਂ ਹਨ, ਕੀ ਉਹਨਾਂ ਸੂਬਿਆਂ ਵਿਚ ਅਜਿਹੀਆਂ ਸਹੂਲਤਾਂ ਆਮ ਲੋਕਾਂ ਨੂੰ ਦਿੱਤੀਆਂ ਗਈਆਂ ਹਨ, ਜਿੱਥੇ ਇਹਨਾਂ ਪਾਰਟੀਆਂ ਦੀਆਂ ਸਰਕਾਰਾਂ ਹਨ। ਕਾਂਗਰਸ ਦੀਆਂ ਕਰਨਾਟਕ, ਕੇਰਲਾ ਅਤੇ ਹਿਮਾਚਲ ਪ੍ਰਦੇਸ਼ ਵਿਚ ਸਰਕਾਰਾਂ ਹਨ, ਕੀ ਉੱਥੇ  ਇਸ ਪਾਰਟੀ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ? ਕੀ ਆਪ ਨੇ ਦਿੱਲੀ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ?

LEAVE A REPLY