3ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦੀ ਚੋਣ ਬਾਰੇ ਫੈਸਲਾ ਹੁਣ 8 ਦਸੰਬਰ ਨੂੰ ਹੋਵੇਗਾ| ਇਸ ਸਬੰਧੀ ਅੱਜ ਇਥੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਉਮੀਦਵਾਰਾਂ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ| ਹੁਣ 8 ਦਸੰਬਰ ਨੂੰ ਕੇਂਦਰੀ ਚੋਣ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿਚ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ|
ਇਸ ਤੋਂ ਪਹਿਲਾਂ ਅੱਜ ਇਥੇ ਸੋਨੀਆ ਗਾਂਧੀ ਦੀ ਰਿਹਾਇਸ਼ ਵਿਖੇ ਹੋਈ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ, ਅੰਬਿਕਾ ਸੋਨੀਆ ਤੋਂ ਇਲਾਵਾ ਹੋਰ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ|

LEAVE A REPLY