05ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਭੁਪਿੰਦਰ ਸਿੰਘ ਚੀਮਾ ਨੂੰ ਪੰਜਾਬ ਯੂਥ ਵਿਕਾਸ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਦੀ ਸਹਿਮਤੀ ਦੇ ਦਿੱਤੀ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਸ੍ਰੀ ਭੁਪਿੰਦਰ ਸਿੰਘ ਚੀਮਾ ਨੂੰ ਇਸ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਨਿਯੁਕਤੀ ਸਬੰਧੀ ਫਾਈਲ ਉੱਤੇ ਅੱਜ ਸਵੇਰੇ ਮੁੱਖ ਮੰਤਰੀ ਨੇ ਸਹੀ ਪਾ ਦਿੱਤੀ ਹੈ ਅਤੇ ਇਸ ਸਬੰਧੀ ਰਸਮੀ ਹੁਕਮ ਛੇਤੀ ਹੀ ਸਬੰਧਤ ਪ੍ਰਸ਼ਾਸਕੀ ਵਿਭਾਗ ਵੱਲੋਂ ਜਾਰੀ ਕਰ ਦਿੱਤੇ ਜਾਣਗੇ।

LEAVE A REPLY