6ਪਟਨਾ :  ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ‘ਤੇ ਹੋਣ ਵਾਲੇ ਸਮਾਰੋਹਾਂ ਅਤੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਦਾ ਐਤਵਾਰ ਨੂੰ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਜਾਇਜਾ ਲਿਆ। ਸ਼੍ਰੀ ਕੁਮਾਰ ਨੇ ਇਥੋਂ ਦੇ ਪਟਨਾ ਸਿਟੀ ਸਥਿਤ ਤਖਤ ਸ਼੍ਰੀ ਹਰਮਿੰਦਰ ਸਾਹਿਬ ਪਹੁੰਚੇ ਅਤੇ ਮੱਥਾ ਟੇਕਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ‘ਤੇ ਹੋਣ ਵਾਲੇ ਸਮਾਰੋਹਾਂ ਅਤੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਸ ਸੰਬੰਧ ‘ਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਝਾਅ ਅਤੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ‘ਤੇ 31 ਦਸੰਬਰ ਤੋਂ ਹੀ ਪ੍ਰੋਗਰਾਮ ਸ਼ੁਰੂ ਜਾਣਗੇ ਜੋ 5 ਜਨਵਰੀ ਤੱਕ ਚੱਲਣਗੇ। ਇਸ ਦੀਆਂ ਤਿਆਰੀਆਂ ਜੋਰਾ-ਸ਼ੋਰਾਂ ਨਾਲ ਕੀਤੀ ਜਾ ਰਹੀਆਂ ਹਨ। ਵੱਡੀ ਗਿਣਤੀ ‘ਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਇਸ ਲਈ ਪ੍ਰਸ਼ਾਸਨਿਕ ਪੱਧਰ ‘ਤੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ‘ਚ ਟੇਂਟ ਸਿਟੀ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਇਸ ਨੂੰ ਆਖਰੀ ਰੂਪ ਦਿੱਤਾ ਜਾ ਰਿਹਾ ਹੈ। ਲਗਾਤਾਰ 3 ਦਿਨਾਂ ਤੱਕ ਗਾਂਧੀ ਮੈਦਾਨ ‘ਚ ਅਨੋਖਾ ਦ੍ਰਿਸ਼ ਲੋਕਾਂ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਵੀ ਦੇਖਣ ਨੂੰ ਮਿਲੇਗਾ। ਦੇਸ਼-ਵਿਦੇਸ਼ ਤੋਂ ਆਏ ਜਥੇ ਕਥਾ ਅਤੇ ਕੀਰਤਨ ਰਾਹੀ ਸੰਗਤਾ ਨੂੰ ਨੇਹਾਲ ਕਰਨਗੇ। ਸਵੇਰ ਨੂੰ ਦੀਵਾਨ-ਅਰਦਾਸ, ਹੁਕਮਨਾਮਾ ਅਤੇ ਇੰਗਲੈਂਡ ਤੋਂ ਸ਼ਰਧਾਲੂਆਂ ਦਾ ਜਥਾ ਗੁਰੂ ਨਾਨਕ ਨਿਸ਼ਕਾਮ ਅਤੇ ਭਾਈ ਹਰਜੀਤ ਸਿੰਘ, ਗੁਰੂਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪ੍ਰੋਗਰਾਮ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਬਾਅਦ ਤਖਤ ਸਾਹਿਬ ਦੇ ਰਾਗੀ ਜਥੇ ਵਲੋਂ ਵਿਸ਼ੇਸ਼ ਕੀਰਤਨ ਦਰਬਾਰ ਲੱਗੇਗਾ। ਗਾਂਧੀ ਮੈਦਾਨ ‘ਚ ਪ੍ਰੋਗਰਾਮ ਦਾ ਮੁੱਖ ਘੋੜਿਆਂ ਦੀ ਦੌੜ ਦੇ ਨਾਲ-ਨਾਲ ਗਤਕੇ ਦਾ ਮੁਕਾਬਲਾ ਹੋਵੇਗਾ। ਪ੍ਰੋਗਰਾਮ ਮੁਤਾਬਕ 5 ਜਨਵਰੀ ਨੂੰ ਕੀਰਤਨ ਦਰਬਾਰ ਅਤੇ ਹੋਰ ਪ੍ਰੋਗਰਾਮਾਂ ਨਾਲ ਵਿਸ਼ੇਸ਼ ਸਮਾਗਮ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਸਮੇਤ ਕਈ ਹੋਰ ਪ੍ਰਮੁੱਖ ਲੋਕ ਪ੍ਰੋਗਰਾਮ ਦੌਰਾਨ ਮੌਜੂਦ ਰਹਿਣਗੇ।

LEAVE A REPLY