3ਚੰਡੀਗੜ੍ਹ  : ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਨੇ ਵੱਡੀ ਜਿੱਤ ਦਰਜ ਕੀਤੀ ਹੈ| ਭਾਜਪਾ ਨੇ ਜਿਥੇ 26 ਵਿਚੋਂ 20 ਸੀਟਾਂ ਉਤੇ ਜਿੱਤ ਦਰਜ ਕੀਤੀ ਹੈ, ਉਥੇ ਸ਼੍ਰੋਮਣੀ ਅਕਾਲੀ ਦਲ ਨੇ ਇਕ ਸੀਟ ਜਿੱਤੀ| ਇਸ ਤੋਂ ਇਲਾਵਾ ਕਾਂਗਰਸ ਨੂੰ ਸਿਰਫ 4 ਸੀਟਾਂ ਹੀ ਮਿਲ ਸਕੀਆਂ ਹਨ| ਇਕ ਸੀਟ ਉਤੇ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ|
ਜ਼ਿਕਰਯੋਗ ਹੈ ਕਿ ਬੀਤੀ 18 ਦਸੰਬਰ ਨੂੰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਸਨ| ਦੂਸਰੇ ਪਾਸੇ ਭਾਜਪਾ ਨੂੰ ਮਿਲੀ ਇਸ ਵੱਡੀ ਜਿੱਤ ਤੋਂ ਬਾਅਦ ਸਪਸ਼ਟ ਹੋ ਗਿਆ ਹੈ ਕਿ ਨੋਟਬੰਦੀ ਦਾ ਪਾਰਟੀ ਨੂੰ ਕੋਈ ਨੁਕਸਾਨ ਨਹੀਂ ਹੋਇਆ|

LEAVE A REPLY