5ਬਰਲਿਨ  : ਜਰਮਨੀ ਦੇ ਬਰਲਿਨ ਸ਼ਹਿਰ ਵਿਚ ਇਕ ਸਿਰਫਿਰੇ ਨੇ ਬਾਜ਼ਾਰ ਵਿਚ ਲੋਕਾਂ ਨੂੰ ਟਰੱਕ ਨਾਲ ਕੁਚਲ ਦਿੱਤਾ, ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 50 ਤੋਂ ਜ਼ਿਆਦਾ ਜ਼ਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਬਾਜ਼ਾਰ ਵਿਚ ਕ੍ਰਿਸਮਿਸ ਦੀਆਂ ਤਿਆਰੀਆਂ ਲਈ ਖਰੀਦਦਾਰੀ ਕਰ ਰਹੇ ਸਨ ਕਿ ਇਸ ਦੌਰਾਨ ਇਕ ਵਿਅਕਤੀ ਨੇ ਤੇਜ਼ ਰਫਤਾਰ ਨਾਲ ਇਕ ਟਰੱਕ ਲੋਕਾਂ ਦੀ ਭੀੜ ਵਿਚ ਵਾੜ ਦਿੱਤਾ, ਜਿਸ ਕਾਰਨ ਹਾਹਾਕਾਰ ਮਚ ਗਈ| ਜਦੋਂ ਤੱਕ ਕਿਸੇ ਨੂੰ ਸਮਝ ਆਉਂਦੀ ਤਾਂ ਸੜਕ ਤੇ ਲੋਕ ਤੜਪ ਰਹੇ ਸਨ, ਜਿਹਨਾਂ ਵਿਚੋਂ 12 ਦੀ ਮੌਤ ਹੋ ਗਈ ਸੀ| ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ, ਜਿਥੇ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ|
ਇਸ ਦੌਰਾਨ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦਾ ਸਬੰਧ ਪਾਕਿਸਤਾਨ ਜਾਂ ਅਫਗਾਨਿਸਤਾਨ ਨਾਲ ਦੱਸਿਆ ਜਾ ਰਿਹਾ ਹੈ|

LEAVE A REPLY