2ਨਵੀਂ ਦਿੱਲੀ  : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਨੋਟਬੰਦੀ ਨਾਲ ਦੇਸ਼ 20 ਸਾਲ ਪਿੱਛੇ ਚਲਾ ਗਿਆ ਹੈ| ਨੋਟਬੰਦੀ ਮਾਮਲੇ ਤੇ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾਉਂਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਜੇਕਰ 50 ਦਿਨ ਬੀਤਣ ਬਾਅਦ ਵੀ ਹਾਲਾਤ ਨਾ ਸੁਧਰੇ ਤਾਂ ਕੀ ਨਰਿੰਦਰ ਮੋਦੀ ਇਸ ਦੀ ਜਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ| ਉਹਨਾਂ ਇਹ ਗੱਲ ਇਕ ਪੱਤਰਕਾਰ ਸੰਮੇਲਨ ਦੌਰਾਨ ਆਖੀ| ਇਸ ਮੌਕੇ ਉਹਨਾਂ ਨਾਲ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੀ ਮੌਜੂਦ ਸਨ|
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਨੋਟਬੰਦੀ ਵਰਗਾ ਵੱਡਾ ਫੈਸਲਾ ਲਿਆ ਅਤੇ ਇਸ ਲਈ ਸੰਸਦ ਨੂੰ ਭਰੋਸੇ ਵਿਚ ਨਹੀਂ ਲਿਆ ਗਿਆ|

LEAVE A REPLY