ਫਤਿਹਗੜ੍ਹ ਚੂੜੀਆਂ—ਪੰਜਾਬ ਦੇ ਲੋਕ ਜਿਥੇ ਪਹਿਲਾਂ ਹੀ ਅਕਾਲੀ ਦਲ ਦੀਆਂ ਜਨ ਵਿਰੋਧੀ ਨੀਤੀਆਂ ਤੋਂ ਦੁਖੀ ਹੋਏ ਇਸ ਨੂੰ ਚੱਲਦਾ ਕਰਨ ਲਈ ਤਿਆਰ ਹਨ, ਉੁਥੇ ਨਾਲ ਹੀ ਆਪਣੇ ਹਰਮਨ-ਪਿਆਰੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂਭਾਰ ਹੋਏ ਪਏ ਹਨ। ਇਹ ਪ੍ਰਗਟਾਵਾ ਬੀਤੇ ਦਿਨ ਪਿੰਡ ਮਾਨਸੈਂਡਵਾਲ ਵਿਖੇ ਕਾਂਗਰਸੀ ਆਗੂਆਂ, ਵਰਕਰਾਂ ਤੇ ਇਲਾਕਾ ਵਾਸੀਆਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਅਕਾਲੀ ਦਲ ਸਰਕਾਰ ਨੇ ਪੰਜਾਬ ਦੀ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਪੰਜਾਬ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ ਕਿਉਂਕਿ ਇਨ੍ਹਾਂ ਅਕਾਲੀਆਂ ਦੀਆਂ ਬੁਰੀਆਂ ਨੀਤੀਆਂ ਕਾਰਨ ਅੱਜ ਪੰਜਾਬ ਦੀ ਜਵਾਨੀ ਜਿਥੇ ‘ਚਿੱਟੇ’ ‘ਚ ਡੁੱਬੀ ਪਈ ਹੈ, ਉਥੇ ਨਾਲ ਹੀ ਸੂਬੇ ਭਰ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਵਿਗੜ ਚੁੱਕੀ ਹੈ। ਤ੍ਰਿਪਤ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਦੇਸ਼ ਪ੍ਰਧਾਨ ਕਾਂਗਰਸ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਆਉਣ ‘ਤੇ ਪੰਜਾਬ ਦੀ ਕਾਨੂੰਨਵਿਵਸਥਾ ਨੂੰ ਦਰੁਸਤ ਕੀਤਾ ਜਾਵੇਗਾ ਅਤੇ ਮਾਫੀਆ ਨੂੰ ਨੱਥ ਪਾਈ ਜਾਵੇਗੀ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਾਲੇ ਦਿਨ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਅਤੇ ਕਾਂਗਰਸ ਪਾਰਟੀ ਦੇ ਹੱਕ ‘ਚ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾਉਣ। ਮੀਟਿੰੰਗ ਦੌਰਾਨ ਬਲਵਿੰਦਰ ਸਿੰਘ ਕੋਟਲਾ ਬਾਮਾ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਸਰਪੰਚ, ਬਲਵਿੰਦਰ ਸਿੰਘ ਸਰਪੰਚ, ਪਿੰਦਰ ਮਾਨ, ਸਤਨਾਮ ਸਿੰਘ ਮੈਂਬਰ, ਉੱਤਮ ਸਿੰਘ ਨੰਬਰਦਾਰ, ਰਣਜੀਤ ਸਿੰਘ ਮੈਂਬਰ, ਲਵਲੀ ਮਾਨ, ਅਜੀਤ ਮਾਨ, ਬਲਬੀਰ ਸਿੰਘ, ਇਕਬਾਲ ਸਿੰਘ, ਡਾ. ਬਿੰਟੂ, ਸੁੱਖਾ ਦੋਧੀ, ਸੋਨੂੰ ਫੌਜੀ, ਬਲਵਿੰਦਰ ਸਿੰਘ, ਰੁਸਤਮ ਸਿੰਘ ਮਾਨ ਆਦਿ ਮੌਜੂਦ ਸਨ।

LEAVE A REPLY