ਜਲੰਧਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਸ਼ਬਦੀ ਹਮਲਾ ਕਰਦੇ ਹੋਏ ਉਨ੍ਹਾਂ ਨੂੰ ‘ਗੱਪੀ’ ਕਰਾਰ ਦਿੱਤਾ ਹੈ। ਸੰਜੇ ਸਿਘ ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸੰਜੇ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਦਿੱਲੀ ਦੀ ਜਨਤਾ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ ਉਹ ਪੂਰੇ ਕੀਤੇ ਹਨ।
ਇਸ ਤੋਂ ਇਲਾਵਾ ਮੀਡੀਆ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਸਵਾਲ ਪੁੱਛਣ ‘ਤੇ ਸੰਜੇ ਸਿੰਘ ਨੇ ਕੋਈ ਜਵਾਬ ਨਾ ਦਿੰਦੇ ਹੋਏ ਪਹਿਲਾਂ ਕਾਂਗਰਸ ਨੂੰ ਆਪਣਾ ਉਮੀਦਵਾਰ ਐਲਾਨਣ ਬਾਰੇ ਸਵਾਲ ਪੁੱਛਿਆ ਹੈ।

LEAVE A REPLY