ਚੰਡੀਗਡ਼੍ਹ – ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਤੇਜ ਕਰਨ ਲਈ ਆਮ ਸਿੱਖਿਆ ਦੇ ਨਾਲ ਉਚੇਰੀ ਸਿੱਖਿਆ ਦਾ ਮਿਆਰ ਉਚਾ ਚੁੱਕਿਆ ਜਾਵੇਗਾ।
ਇੱਥੋਂ ਇੱਕ ਜਾਰੀ ਪ੍ਰੈਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੰਗੇ ਰਾਸ਼ਟਰ ਦੀ ਸਥਾਪਨਾ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਚੰਗੀ ਤਰਾਂ ਜਾਣਦੀ ਹੈ ਅਤੇ ਉਨਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਨੂੰ ਅਣਗੌਲਿਆ ਕੀਤਾ ਹੈ, ਜਿਸ ਕਾਰਨ ਪੰਜਾਬ ਵਿੱਚ ਸਿੱਖਿਆ ਦੀ ਗੁਣਵੱਤਾ ਗਿਰਾਵਟ ਵੱਲ ਚਲੀ ਗਈ।
ਵਡ਼ੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਵਾਅਦਾ ਕਰਦੀ ਹੈ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ/ਕਾਲਜਾਂ ਦੇ ਅਧਿਆਪਕਾਂ ਨੂੰ ਵੀ ਸਰਕਾਰੀ ਕਾਲਜਾਂ/ਸਕੂਲਾਂ ਦੇ ਅਧਿਆਪਕਾਂ ਦੀ ਤਰਾਂ ਮੰਨਿਆ ਜਾਵੇਗਾ।
ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀ ਤਰਜ ਉਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ  ਨਿਯਮਿਤ ਆਧਾਰ ਉਤੇ ਅਧਿਆਪਕਾਂ ਦੀ ਭਰਤੀ ਨੂੰ ਮੁਡ਼ ਲਾਗੂ ਕਰਨ ਦੇ ਨਾਲ-ਨਾਲ ਪੈਨਸ਼ਨ ਲਾਭ ਦੇਣ ਲਈ ਵੀ ਵਚਨਬੱਧ ਹੈ।

LEAVE A REPLY