ਲਖਨਊ  : ਜਿਵੇਂ-ਜਿਵੇਂ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਸਿਆਸੀ ਰੇੜਕਾ ਵੀ ਵਧਦਾ ਹੀ ਜਾ ਰਿਹਾ ਹੈ| ਇਸ ਦੌਰਾਨ ਸਮਾਜਵਾਦੀ ਪਾਰਟੀ (ਸਪਾ) ਦੇ ਸੁਪਰੀਮੋ ਰਹੇ ਮੁਲਾਇਮ ਸਿੰਘ ਯਾਦਵ ਦੇ ਭਰਾ ਸ਼ਿਵਪਾਲ ਯਾਦਵ ਨੇ ਐਲਾਨ ਕੀਤਾ ਹੈ ਕਿ ਉਹ 11 ਮਾਰਚ ਤੋਂ ਨਵੀਂ ਪਾਰਟੀ ਬਣਾਉਣਗੇ| ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਉਤਰ ਪ੍ਰਦੇਸ਼ ਚੋਣਾਂ ਫਿਲਹਾਲ ਸਪਾ ਵਲੋਂ ਹੀ ਲੜਣਗੇ ਅਤੇ ਜਦੋਂ 11 ਮਾਰਚ ਨੂੰ ਚੋਣਾਂ ਦੇ ਨਤੀਜੇ ਆ ਜਾਣਗੇ ਤਾਂ ਉਹ ਨਵੀਂ ਪਾਰਟੀ ਬਣਾਉਣਗੇ| ਇਸ ਤੋਂ ਇਲਾਵਾ ਉਨ੍ਹਾਂ ਇਹ ਐਲਾਨ ਕੀਤਾ ਕਿ ਜੇਕਰ ਸਮਾਜਵਾਦੀ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਤਾਂ ਉਹ ਆਜ਼ਾਦ ਉਮੀਦਵਾਰ ਵਜੋਂ ਹੀ ਮੈਦਾਨ ਵਿਚ ਉਤਰਨਗੇ|

LEAVE A REPLY