ਚੰਡੀਗੜ੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਅੱਜ ਅਮਨ-ਅਮਾਨ ਨਾਲ ਮੁਕੰਮਲ ਹੋ ਗਈਆਂ| ਇਸ ਦੌਰਾਨ ਕਈ ਥਾਈਂ ਹਿੰਸਕ ਘਟਨਾਵਾਂ ਵੀ ਵਾਪਰੀਆਂ| ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਸੁਲਤਾਨਪੁਰ ਵਿਖੇ ਜਿਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਟਕਰਾਅ ਹੋਣ ਦੀ ਸੂਚਨਾ ਹੈ, ਉਥੇ ਕੋਟਕਪੁਰਾ ਵਿਖੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਟਕਰਾਅ ਹੋ ਗਿਆ| ਇਸ ਤੋਂ ਇਲਾਵਾ ਕਈ ਥਾਈਂ ਈ.ਵੀ.ਐਮ ਖਰਾਬ ਹੋਣ ਦੀਆਂ ਖਬਰਾਂ ਵੀ ਆਈਆਂ|

LEAVE A REPLY