ਨਵੀਂ ਦਿੱਲੀ : ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਦੀ ਸੁਣਵਾਈ ਨੂੰ ਸੁਪਰੀਮ ਕੋਰਟ ਨੇ ਅੱਜ 28 ਮਾਰਚ ਤੱਕ ਟਾਲ ਦਿੱਤੀ ਹੈ| ਇਸ ਮਾਮਲੇ ਦੀ ਅੱਜ ਅਦਾਲਤ ਵਿਚ ਸੁਣਵਾਈ ਹੋਣੀ ਸੀ, ਜਿਥੇ ਹਰਿਆਣਾ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ  ਪੰਜਾਬ ਵੱਲੋਂ ਇਸ ਨਹਿਰ ਦੇ ਨਿਰਮਾਣ ਵਿਚ ਅੜਿੱਕਾ ਪਾਇਆ ਜਾ ਰਿਹਾ ਹੈ| ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਉਤੇ ਪਾ ਦਿੱਤੀ ਹੈ|