ਪਟਿਆਲਾ – ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਆਨੰਦ ਵਲੋਂ ਚੋਣਾਂ ਵਿਚ ਬੂਥ ਵਰਕਰਾਂ ਅਤੇ ਪੋਲਿੰਗ ਏਜੰਟਾਂ ਦੀ ਹੌਂਸਲਾ ਅਫਜਾਈ ਲਈ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੀ ਵਿਧਾਇਕ ਪ੍ਰਨੀਤ ਕੌਰ ਨੇ ਬੋਲਦਿਆਂ ਕਿਹਾ ਕਿ ਮੌਜੂਦਾ ਅਕਾਲੀ ਭਾਜਪਾ ਰਾਜ ਵਿਚ ਹਰ ਸੀਜ਼ਨ ਵਿਚ ਕਿਸਾਨਾਂ ਤੇ ਆੜਤੀਆਂ ਨੂੰ ਰੁਲਣਾ ਪਿਆ ਹੈ, ਜਿਸ ਨਾਲ ਉਨ੍ਹਾਂ ਦਾ ਆਰਥਿਕ ਤੌਰ ‘ਤੇ ਵੀ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ 2002 ਤੋਂ 2007 ਤੱਕ ਕੈ. ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਕਾਂਗਰਸ ਨੇ ਕਦੇ ਵੀ ਕਿਸਾਨਾਂ ਤੇ ਆੜਤੀਆਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਅਤੇ ਹੁਣ ਵੀ ਕਾਂਗਰਸ ਦੀ ਸਰਕਾਰ ਬਣਨ ‘ਤੇ ਹਮੇਸ਼ਾ ਹੀ ਕਿਸਾਨਾਂ ਦੀਆਂ ਫਸਲਾਂ ਦੀ ਕਾਂਗਰਸ ਵਲੋਂ ਪਹਿਲ ਦੇ ਆਧਾਰ ‘ਤੇ ਪੈਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਫਸਲਾਂ ਦੀ ਸਮੇਂ ਸਿਰ ਚੁਕਾਈ ਕਰਕੇ ਉਨ੍ਹਾਂ ਨੂੰ ਬਣਦੇ ਲਾਭ ਮੌਕੇ ‘ਤੇ ਹੀ ਦਿੱਤੇ ਜਾਣਗੇ। ਉਨ੍ਹਾਂ ਨੇ ਚੋਣਾਂ ਵਿਚ ਬੂਥ ਵਰਕਰਾਂ ਅਤੇ ਪੋਲਿੰਗ ਏਜੰਟਾਂ ਵਲੋਂ ਨਿਭਾਈਆਂ ਗਈਆਂ ਡਿਊਟੀਆਂ ਦੀ ਵੀ ਖੂਬ ਤਾਰੀਫ ਕੀਤੀ। ਇਸ ਮੌਕੇ ਅਮਰਜੀਤ ਸਿੰਘ ਆਨੰਦ ਅਤੇ ਦਰਸ਼ਨ ਸਿੰਘ ਮਾਨ ਵਲੋਂ ਪ੍ਰਨੀਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਮਾਨ, ਹਰਸਿਮਰਨ ਸੰਧੂ, ਬਨੀ ਰੰਧਾਵਾ, ਜਸ਼ਨਪ੍ਰੀਤ ਸਿੰਘ, ਏਕਜੋਤ ਸਿੰਘ, ਨਵਜੋਤ ਸਿੰਘ, ਪਿੰ੍ਰਸ, ਸੰਨੀ, ਕਮਲ, ਜੱਸੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਕਾਂਗਰਸੀ ਅਹੁਦੇਦਾਰ ਮੌਕੇ ‘ਤੇ ਹਾਜ਼ਰ ਸਨ।