ਲਖਨਊ  : ਸਮਾਜਵਾਦੀ ਪਾਰਟੀ ਦੇ ਸਾਬਕਾ ਮੰਤਰੀ ਗਾਇਤਰੀ ਪ੍ਰਜਾਪਤੀ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ| ਉਸ ਉਤੇ ਸਮੂਹਿਕ ਜਬਰ ਜਨਾਹ ਦਾ ਦੋਸ਼ ਹੈ| ਅਦਾਲਤ ਨੇ ਪ੍ਰਜਾਪਤੀ ਨੂੰ ਜੁਡੀਸ਼ੀਅਲ ਰਿਮਾਂਡ ਉਤੇ ਭੇਜ ਦਿੱਤਾ ਹੈ| ਉਹ 17 ਦਿਨ ਤੋਂ ਫਰਾਰ ਸੀ|
ਇਸ ਦੌਰਾਨ ਪ੍ਰਜਾਪਤੀ ਨੇ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਕਿਹਾ ਹੈ ਕਿ ਉਸ ਦਾ ਅਤੇ ਮਹਿਲਾ ਦਾ ਨਾਰਕੋ ਟੈਸਟ ਕਰਵਾਇਆ ਜਾਵੇ| ਮਹਿਲਾ ਨੇ ਦੋਸ਼ ਲਾਇਆ ਹੈ ਕਿ ਪ੍ਰਜਾਪਤੀ ਅਤੇ ਉਸ ਦੇ ਸਾਥੀਆਂ ਨੇ ਦੋ ਸਾਲ ਉਸ ਨਾਲ ਰੇਪ ਕੀਤਾ ਹੈ|