ਚੰਡੀਗਡ਼੍ਹ :ਪੰਜਾਬ ਵਿੱਚ ਨਵੀਂ ਵਿਧਾਨ ਸਭਾ ਦੇ ਗਠਨ ਸਬੰਧੀ ਭਾਰਤੀ ਚੋਣ ਕਮਿਸ਼ਨ ਵਲੋਂ ਮਿਤੀ 14 ਮਾਰਚ 2017 ਨੂੰ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਜਿਸ ਨਾਲ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜਾਬਤਾ (ਮਾਡਲ ਕੋਡ ਆਫ ਕੰਡਕਟ) ਖ਼ਤਮ ਹੋ ਗਿਆ ਹੈ।
ਇਹ ਜਾਣਕਾਰੀ  ਇੱਥੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਵੱਲੋਂ ਦਿੱਤੀ ਗਈ।