ਲਖਨਊ : ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਵੱਡੀ ਹਾਰ ਤੋਂ ਬਾਅਦ ਅਭਿਨੇਤਾ ਅਤੇ ਨੇਤਾ ਰਾਜ ਬੱਬਰ ਨੇ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ|
ਵਰਣਨਯੋਗ ਹੈ ਕਿ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਵੱਡੀ ਜਿੱਤ ਹੋਈ ਸੀ, ਜਦੋਂ ਕਿ ਇਨ੍ਹਾਂ ਚੋਣਾਂ ਵਿਚ ਸਪਾ-ਕਾਂਗਰਸ ਗਠਜੋੜ ਨੂੰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ|