ਨਵੀਂ ਦਿੱਲੀ  : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ| ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ| ਸ੍ਰੀ ਮੋਦੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ| ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਵਿਕਾਸ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ|