ਚੰਡੀਗੜ੍ਹ  : ਕਾਂਗਰਸ ਦੇ ਨਵੇਂ ਬਣੇ ਮੰਤਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ| ਬ੍ਰਹਮ ਮਹਿੰਦਰਾ ਨੂੰ ਸਿਹਤ ਵਿਭਾਗ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ ਤੇ ਰੁਜ਼ਗਾਰ ਪ੍ਰਬੰਧਨ ਵਿਭਾਗ ਦਿੱਤਾ ਗਿਆ ਹੈ| ਨਵਜੋਤ ਸਿੰਘ ਸਿੱਧੂ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਾਇਆ ਗਿਆ ਜਦੋਂ ਕਿ ਰਾਣਾ ਗੁਰਜੀਤ ਸਿੰਘ ਕੋਲ ਸਿੰਜਾਈ ਤੇ ਬਿਜਲੀ ਵਿਭਾਗ ਹੋਵੇਗਾ| ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਤੇ ਵਾਟਰ ਸਪਲਾਈ, ਚਰਨਜੀਤ ਸਿੰਘ ਚੰਨੀ ਨੂੰ ਤਕਨੀਕੀ ਸਿੱਖਿਆ ਅਤੇ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਤੇ ਸਮਾਜਿਕ ਕਲਿਆਣ ਦਿੱਤਾ ਗਿਆ ਹੈ| ਰਜ਼ੀਆ ਸੁਲਤਾਨਾ ਨੂੰ ਲੋਕ ਨਿਰਮਾਣ ਅਤੇ ਸਮਾਜਿਕ ਸੁਰੱਖਿਆ, ਅਰੁਣਾ ਚੌਧਰੀ ਨੂੰ ਉਚ ਤੇ ਸਕੂਲੀ ਸਿੱਖਿਆ ਦਾ ਵਿਭਾਗ ਦਿੱਤਾ ਗਿਆ ਹੈ|