ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ| ਇਸ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੇ 9 ਹੋਰ ਮੰਤਰੀਆਂ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ (ਸਾਰੇ ਕੈਬਨਿਟ ਮੰਤਰੀ) ਅਤੇ ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ ਨੂੰ ਰਾਜ ਮੰਤਰੀ (ਆਜ਼ਾਦ ਚਾਰਜ) ਵਜੋਂ ਸਹੁੰ ਚੁਕਾਈ ਗਈ|
ਇਸ ਸਹੁੰ ਚੁੱਕ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ, ਮਹਾਰਾਣੀ ਪ੍ਰਨੀਤ ਕੌਰ ਅਤੇ ਆਨੰਦ ਸ਼ਰਮਾ, ਕਪਿਲ ਸਿੱਬਲ, ਅੰਬਿਕਾ ਸੋਨੀ, ਸਚਿਨ ਪਾਇਲਟ, ਪੀ. ਚਿਦੰਬਰਮ (ਸਾਰੇ ਸਾਬਕਾ ਕੇਂਦਰੀ ਮੰਤਰੀ), ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ, ਗਵਾਲੀਅਰ ਦੇ ਸੰਸਦ ਮੈਂਬਰ ਜਯੋਤੀਰਾਦਿਤਯਾ ਸਿੰਧੀਆ ਤੋਂ ਇਲਾਵਾ ਭਰਤਇੰਦਰ ਸਿੰਘ ਚਹਿਲ ਅਤੇ ਬਿਕਰਮਇੰਦਰਜੀਤ ਸਿੰਘ ਚਹਿਲ ਆਦਿ ਵੀ ਸ਼ਾਮਿਲ ਹੋਏ|