ਤਪਾ ਮੰਡੀ  : ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸ਼ਨੀਵਾਰ ਸਵੇਰੇ ਬਾਦਲਾਂ ਦੀ ਓਰਬਿੱਟ ਬੱਸ ਨੇ 4 ਲੋਕਾਂ ਦੀ ਜਾਨ ਲੈ ਲਈ। ਇਸ ਬੱਸ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ‘ਚ ਸਵਾਰ ਲੋਕਾਂ ‘ਚੋਂ 4 ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਬਰਨਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਇੰਨਾ ਦਰਦਨਾਕ ਸੀ ਕਿ ਮ੍ਰਿਤਕਾਂ ਸਮੇਤ ਕਾਰ ਦੇ ਅੰਦਰ ਹੀ ਲੋਕ ਫਸੇ ਰਹਿ ਗਏੇ ,ਜਿਨ੍ਹਾਂ ਨੂੰ ਬੜੀ ਮੁਸ਼ਕਲ ਤੋਂ ਬਾਅਦ ਬਾਹਰ ਕੱਢਿਆ ਗਿਆ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਨੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।