ਸ਼੍ਰੀਨਗਰ— ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਅਤੇ ਉਗਰਵਾਦੀਆਂ ਵਿਰੁੱਧ ਸੁਰੱਖਿਆ ਬਲਾਂ ਦੀ ਮੁਹਿੰਮ ਨੂੰ ਦੇਖਦੇ ਹੋਏ ਇੱਥੇ ਐਨਕਾਊਂਟਰ ਸਾਈਟਾਂ ਦੇ ਆਲੇ-ਦੁਆਲੇ ਲਗਭਗ 3 ਕਿਲੋਮੀਟਰ ਦੇ ਖੇਤਰ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਜ਼ਿਲਾ ਮੈਜਿਸਟ੍ਰੇਟ ਡਾ. ਨਾਸਿਰ ਅਹਿਮਦ ਨੇ ਜ਼ਿਲੇ ‘ਚ ਸ਼ਾਂਤੀ ਵਿਵਸਥਾ ਬਣਾਏ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤਾ। ਇਹ ਹੁਕਮ ਐਨਕਾਊਂਟਰ ਸਾਈਟਾਂ (ਮੁਕਾਬਲਾ ਸਾਈਟਾਂ) ਦੇ 3 ਕਿਲੋਮੀਟਰ ਦੇ ਖੇਤਰ ਲਈ ਹੋਵੇਗੀ। ਉਨ੍ਹਾਂ ਨੇ ਆਪਣੇ ਹੁਕਮ ‘ਚ ਹਾਲਾਂਕਿ ਇਹ ਵੀ ਕਿਹਾ ਕਿ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਹੋਣ ‘ਤੇ ਉਹ ਜ਼ਿਲਾ ਪ੍ਰਸ਼ਾਸਨ ਅਤੇ ਪੁਲਸ ਨਾਲ ਸੰਪਰਕ ਕਰ ਸਕਦੇ ਹਨ। ਹੁਕਮ ‘ਚ ਕਿਹਾ ਗਿਆ ਕਿ ਇਹ ਹੁਕਮ ਮੈਡੀਕਲੀ ਸਹੂਲਤਾਂ ਅਤੇ ਸਰਕਾਰੀ ਕਰਮਚਾਰੀਆਂ ਵਿਰੁੱਧ ਲਾਗੂ ਨਹੀਂ ਹੋਵੇਗੀ।