ਬਠਿੰਡਾ— ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਧ ਬਾਦਲ ਨੇ ਵੀਰਵਾਰ ਨੂੰ ਆਪਣੇ ਹਲਕੇ ‘ਚ ਡੋਰ ਟੂ ਡੋਰ ਜਾ ਕੇ ਲੋਕਾਂ ਵੱਲੋਂ ਵੋਟ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਸਿਰਫ ਇਕ ਦੌਰਾ ਹੀ ਨਹੀਂ ਹੈ ਸਗੋਂ ਇਸ ਤਰ੍ਹਾਂ ਲੋਕਾਂ ਨਾਲ ਮਿਲਣ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਦਾ ਵੀ ਪਤਾ ਲੱਗ ਜਾਂਦਾ ਹੈ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਮੁੱਦੇ ‘ਤੇ ਮਨਪ੍ਰੀਤ ਬਾਦਲ ਨੇ ਬੋਲਿਆ ਕਿ ਜਿਸ ਤਰ੍ਹਾਂ ਯੂ. ਪੀ. ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਗਏ ਹਨ, ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਕਰਜ਼ ਮੁਆਫੀ ਦੇ ਵਾਅਦੇ ਨੂੰ ਪੂਰਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਯੂ. ਪੀ. ਸਰਕਾਰ ਤੋਂ ਵੀ ਵੱਧ ਕਿਸਾਨਾਂ ਦਾ ਕਰਜ਼ ਮੁਆਫ ਕੀਤਾ ਜਾਵੇਗਾ, ਜਿਸ ਦੇ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਹ ਕਮੇਟੀ 60 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਣਕ ਦੀਆਂ ਫਸਲਾਂ ਦੇ ਨੁਕਸਾਨ ਦੀ ਵੀ ਸਰਕਾਰ ਭਰਪਾਈ ਕਰੇਗੀ।