ਟੋਰਾਂਟੋ : ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ 17 ਅਪ੍ਰੈਲ ਨੂੰ ਭਾਰਤ ਦੌਰੇ ‘ਤੇ ਪਹੁੰਚ ਰਹੇ ਹਨ| ਪੰਜਾਬੀ ਮੂਲ ਦੇ ਹਰਜੀਤ ਸਿੰਘ ਸੱਜਣ ਜਿਥੇ ਭਾਰਤ ਦੇ ਰੱਖਿਆ ਮੰਤਰੀ ਤੋਂ ਇਲਾਵਾ ਹੋਰ ਕਈ ਆਗੂਆਂ ਨਾਲ ਮੁਲਾਕਾਤ ਕਰਨਗੇ| ਹਰਜੀਤ ਸਿੰਘ ਸੱਜਣ ਦਾ ਇਹ ਭਾਰਤ ਦੌਰਾ ਦੋਨਾਂ ਦੇਸ਼ਾਂ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ| ਉਨ੍ਹਾਂ ਦੇ ਇਸ ਦੌਰੇ ਦੌਰਾਨ ਦੋਨਾਂ ਦੇਸ਼ਾਂ ਵਿਚਾਲੇ ਕਈ ਸਮਝੌਤੇ ਵੀ ਹੋਣਗੇ|
ਕੈਨੇਡੀਅਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਜੀਤ ਸਿੰਘ ਸੱਜਣ ਪੰਜਾਬ ਦੌਰੇ ਤੇ ਵੀ ਆ ਸਕਦੇ ਹਨ|