ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 38 ਵੈਸਟ ‘ਚ ਸਥਿਤ ਇਕ ਗੁਰਦੁਆਰਾ ਸਾਹਿਬ ਦੇ ਬਾਹਰ ਸਰਪੰਚ ਨੂੰ ਕਾਰ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਹੁਸ਼ਿਆਰਪੁਰ ਦੇ ਖੁਰਦਾ ਪਿੰਡ ਦੇ ਸਰਪੰਚ ਸਤਨਾਮ ਸਿੰਘ ਦੇ ਪੰਜ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਸਰਪੰਚ ਪਿਛਲੇ ਦੋ ਦਿਨਾਂ ਤੋਂ ਸੰਗਤ ਦੇ ਨਾਲ ਗੁਰਦੁਆਰਾ ਸਾਹਿਬ ਆ ਰਿਹਾ ਸੀ। ਐਤਵਾਰ ਜਦੋਂ ਉਹ ਸੰਗਤ ਨਾਲ ਆਇਆ ਤਾਂ ਕਾਰ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵਲੋਂ 7 ਫਾਇਰ ਕੀਤੇ ਗਏ। ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।
ਹਮਲਾਵਰ ਕਾਰ ਵਿਚ ਸਵਾਰ ਸਨ ਜਿਸ ਦਾ ਨੰਬਰ ਲੁਧਿਆਣਾ ਦਾ ਦੱਸਿਆ ਜਾ ਰਿਹਾ ਹੈ। ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਸਰਪੰਚ ਸਤਨਾਮ ਸਿੰਘ ਨੂੰ ਪੀ. ਜੀ. ਆਈ. ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।