ਚੰਡੀਗਡ਼  -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਸਕਰ ਗਰੁੱਪ ਦੇ ਚੇਅਰਮੈਨ ਸ੍ਰੀ ਰਮੇਸ਼ ਚੰਦ ਅਗਰਵਾਲ ਦੀ ਅਚਾਨਕ ਹੋਈ ਮੌਤ ‘ਤੇ ਡੁੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਫਰ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਬੁੱਧਵਾਰ ਸਵੇਰੇ ਸ੍ਰੀ ਅਗਰਵਾਲ ਦੀ ਮੌਤ ਹੋ ਜਾਣ ਨਾਲ ਮੀਡੀਆ ਉਦਯੋਗ ਵਿੱਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਅਗਰਵਾਲ ਇੱਕ ਸਾਹਸੀ ਪੇਸ਼ੇਵਰ ਸਨ ਜਿਨ•ਾਂ ਨੇ ਪੰਜਾਬ ਵਿੱਚ ਬਹੁਤ ਸਾਰੀਆਂ ਪ੍ਰਭਾਵੀ ਮੀਡੀਆ ਪਹਿਲਕਦਮੀਆਂ ਦੀ ਅਗਵਾਈ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ•ਾਂ ਕਿਹਾ ਕਿ ਇਸ ਦੁੱਖ ਨੂੰ ਸਹਿਣ ਕਰਨ ਦਾ ਦਿਲਾਸਾ ਦੇਣ ਲਈ ਉਨ•ਾਂ ਕੋਲ ਕੋਈ ਸ਼ਬਦ ਨਹੀਂ ਹਨ। ਉਨ•ਾਂ ਨੇ ਇਸ ਔਖੀ ਘਡ਼ੀ ਪਰਿਵਾਰ ਨੂੰ ਬਲ ਬਖਸ਼ਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ।