ਚੰਡੀਗੜ੍ਹ  : ਪੰਜਾਬ ਵਿਚ ਕਣਕ ਦੀ ਵਾਢੀ ਜ਼ੋਰਾਂ ‘ਤੇ ਚੱਲ ਰਹੀ ਹੈ| ਕਈ ਇਲਾਕਿਆਂ ਵਿਚ ਪਿਛਲੇ ਹਫਤੇ ਬਾਰਿਸ਼ ਅਤੇ ਗੜੇਮਾਰੀ ਤੋਂ ਬਾਅਦ ਹਨ੍ਹੇਰੀ ਨੇ ਹਾਲਾਂਕਿ ਕਣਕ ਦੀ ਫਸਲ ਦਾ ਨੁਕਸਾਨ ਜ਼ਰੂਰ ਕੀਤਾ ਸੀ, ਪਰ ਤੇਜ਼ ਧੁੱਪ ਤੋਂ ਬਾਅਦ ਜ਼ਿਆਦਾਤਰ ਇਲਾਕਿਆਂ ਕਣਕ ਪੱਕ ਕੇ ਤਿਆਰ ਹੋ ਚੁੱਕੀ ਹੈ| ਇਸ ਦੌਰਾਨ ਕਿਸਾਨ ਆਪਣੀ ਕਣਕ ਨੂੰ ਲੈ ਕੇ ਮੰਡੀਆਂ ਵਿਚ ਵੀ ਪਹੁੰਚ ਰਹੇ ਹਨ, ਜਿਥੇ ਪੰਜਾਬ ਸਰਕਾਰ ਵੱਲੋਂ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ|
ਦੂਸਰੇ ਪਾਸੇ ਮਜਦੂਰਾਂ ਦੀ ਕਮੀ ਹੋਣ ਦੇ ਕਾਰਨ ਜ਼ਿਆਦਾਤਰ ਕਿਸਾਨਾਂ ਵੱਲੋਂ ਮਸ਼ੀਨਾਂ ਰਾਹੀਂ ਕਣਕ ਦੀ ਕਟਾਈ ਕੀਤੀ ਜਾ ਰਹੀ ਹੈ|