ਨਵੀਂ ਦਿੱਲੀ  : ਲੋਕ ਸਭਾ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਈ| ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਨੇ ਪੱਤਰਕਾਰ ਸੰਮੇਲਨ ਵਿਚ ਦੱਸਿਆ ਕਿ ਲੋਕ ਸਭਾ ਵਿਚ 23 ਬਿੱਲ ਪਾਸ ਹੋਏ| ਚਾਰੇ ਜੀ.ਐਸ.ਟੀ ਬਿੱਲ ਦੋਨਾਂ ਸਦਨਾਂ ਵਿਚ ਪਾਸ ਹੋਏ| ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਜੀ.ਐਸ.ਟੀ ਲਾਗੂ ਹੋਣ ਦੀ ਪੂਰੀ ਉਮੀਦ ਹੈ| ਉਨ੍ਹਾਂ ਨੇ ਕਿਹਾ ਕਿ ਇਹ ਇਕ ਇਤਿਹਾਸਕ ਬਜਟ ਸੈਸ਼ਨ ਸੀ|