ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਸੂਬਾ ਸਰਕਾਰ ਦੇ ਰੈਜ਼ੀਡੈਂਟ ਕਮਿਸ਼ਨਰ ਸ੍ਰੀ ਰਾਹੁਲ ਭੰਡਾਰੀ ਦੇ ਸਹੁਰਾ ਸੇਵਾ-ਮੁਕਤ ਆਈ.ਆਰ.ਐਸ. ਅਧਿਕਾਰੀ ਡਾ. ਵੀ.ਕੇ. ਗੁਪਤਾ ਦੇ ਦੇਹਾਂਤ ‘ਤੇ ਸ੍ਰੀ ਭੰਡਾਰੀ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਹੈ।
ਪੰਜਾਬ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਹੁਲ ਭੰਡਾਰੀ ਨੂੰ ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਸ਼ਰੀਕ ਹੁੰਦੇ ਹਨ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਡਾ. ਗੁਪਤਾ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਿਆ ਨਹੀਂ ਜਾ ਸਕਦਾ। ਸ੍ਰੀ ਗੁਪਤਾ ਉੱਤਰ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਵਿੱਚ ਡਾਇਰੈਕਟਰ ਵਿੱਤ ਸਮੇਤ ਵੱਖ-ਵੱਖ ਸਰਕਾਰੀ ਅਹੁਦਿਆਂ ‘ਤੇ ਸੇਵਾ ਨਿਭਾਉਣ ਮਗਰੋਂ ਆਮਦਨ ਕਰ ਵਿਭਾਗ ਵਿੱਚ ਚੀਫ ਕਮਿਸ਼ਨਰ ਵਜੋਂ ਸੇਵਾ-ਮੁਕਤ ਹੋਏ ਹਨ।
ਡਾ. ਗੁਪਤਾ ਦੇ ਪਰਿਵਾਰ ਵਿੱਚ ਤਿੰਨ ਧੀਆਂ ਹਨ ਜਿਨ੍ਹਾਂ ਵਿੱਚ ਰਾਹੁਲ ਭੰਡਾਰੀ ਦੀ ਪਤਨੀ ਰਾਖੀ ਵੀ ਸ਼ਾਮਲ ਹੈ ਜੋ ਆਈ.ਏ.ਐਸ. ਅਧਿਕਾਰੀ ਹਨ।