ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਅਸਤੀਫਿਆਂ ਦਾ ਦੌਰ ਜਾਰੀ ਹੈ| ਅੱਜ ਪੰਜਾਬ ਯੂਨਿਟ ਦੇ ਪ੍ਰਧਾਨ ਸੰਜੈ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਉਨ੍ਹਾਂ ਨੇ ਆਪਣਾ ਅਸਤੀਫਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ| ਇਸ ਸਬੰਧੀ ਸੰਜੇ ਸਿੰਘ ਨੇ ਟਵੀਟ ਕਰਦਿਆਂ ਇਹ ਗੱਲ ਸਾਫ ਕੀਤੀ ਹੈ ਕਿ ਉਨ੍ਹਾਂ ਆਪਣਾ ਅਸਤੀਫਾ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦੇ ਸਹਿ-ਇੰਚਾਰਜ ਦੁਰਗੇਸ਼ ਪਾਠਕ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ|