ਚੰਡੀਗੜ – ਪੰਜਾਬ ਦੇ ਗੁਰਦਾਸਪੁਰ ਤੋਂ ਸਾਂਸਦ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਖੰਨਾ ਦੇ ਅਕਾਲ ਚਲਾਣੇ ਨੂੰ ਦੇਖਦਿਆਂ ਪੰਜਾਬ ਭਾਜਪਾ ਦੀ ਕਾਰਜਕਾਰਣੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸਕੱਤਰ ਵਿਨੀਤ ਜੋਸ਼ੀ ਨੇ ਦੱਸਿਆ ਕਿ ਇਸ ਦੁਖਦਾਈ ਘਟਨਾ ਤੋਂ ਬਾਅਦ 30 ਅਪ੍ਰੈਲ ਨੂੰ ਹੋਣ ਵਾਲੀ ਕਾਰਜਕਾਰਣੀ ਦੀ ਮੀਟਿੰਗ ਨਹੀਂ ਹੋਵੇਗੀ, ਬਲਕਿ 14 ਮਈ ਨੂੰ ਲੁਧਿਆਣਾ ਨੂੰ ਲੁਧਿਆਣਾ ਵਿਚ ਹੁਣ ਇਹ ਮੀਟਿੰਗ ਸੱਦੀ ਜਾਵੇਗੀ। ਹਾਲਾਂਕਿ ਉਨ•ਾਂ ਇਹ ਸਪੱਸ਼ਟ ਕੀਤੀ ਕਿ ਜਿਲਾ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਤੈਅ ਸਮੇਂ ਮੁਤਾਬਿਕ ਹੀ ਕੀਤੀ ਜਾਵੇਗੀ।