ਨਵੀਂ ਦਿੱਲੀ : ਵਿਨੋਦ ਖੰਨਾ ਦੇ ਦੇਹਾਂਤ ‘ਤੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਇਕ ਮਹਾਨ ਅਭਿਨੇਤਾ ਸਨ ਅਤੇ ਮੈਂਬਰ ਪਾਰਲੀਮੈਂਟ ਸਨ|
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਨੋਦ ਖੰਨਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਵਿਨੋਦ ਖੰਨਾ ਇਕ ਮਹਾਨ ਅਭਿਨੇਤਾ ਸਨ, ਅਸੀਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਾਂਗੇ| ਉਹ ਇਕ ਸਮਰਪਿਤ ਨੇਤਾ ਅਤੇ ਇਕ ਅਦਭੁੱਤ ਇਨਸਾਨ ਸਨ|
ਇਸ ਤੋਂ ਇਲਾਵਾ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਅਤੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਵੀ ਵਿਨੋਦ ਖੰਨਾ ਦੇ ਦੇਹਾਂਤ ਤੇ ਦੁੱਖ ਪ੍ਰਗਟਾਇਆ ਹੈ|