ਚੰਡੀਗਡ਼   : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਮਸ਼ਹੂਰ ਅਦਕਾਰਾ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ਼੍ਰੀ ਵਿਨੋਦ ਖੰਨਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਖੰਨਾ ਦਾ ਅੱਜ ਮੁੰਬਈ ਵਿਖੇ ਦਿਹਾਂਤ ਹੋ ਗਿਆ ਸੀ।
ਸ਼੍ਰੀ ਖੰਨਾ ਵੱਲੋਂ ਭਾਰਤੀ ਸਿਨੇਮਾ ਅਤੇ ਰਾਜਨੀਤੀ ਦੇ ਖੇਤਰ ਵਿੱਚ ਪਾਏ ਯੋਗਦਾਨ ਨੂੰ ਲਾਮਿਸਾਲ ਗਰਦਾਨਦਿਆਂ ਸਪੀਕਰ ਸ਼੍ਰੀ ਰਾਣਾ ਨੇ ਕਿਹਾ ਕਿ ਉਨਾਂ ਜਿੱਥੇ ਫਿਲਮਾਂ ਰਾਹੀ ਲੋਕਾਂ ਦਾ ਮਨੋਰੰਜਨ ਕੀਤਾ ਉਥੇ ਨਾਲ ਹੀ ਰਾਜਨੀਤੀ ਵਿੱਚ ਆ ਕੇ ਲੋਕਾ ਦੀ ਸੇਵਾ ਵੀ ਕੀਤੀ ਅਤੇ ਉਨ•ਾਂ ਦੀ ਅਵਾਜ ਲੋਕ ਸਭਾ ਵਿੱਚ ਬੁਲੰਦ ਵੀ ਕੀਤੀ ।
ਸ੍ਰੀ ਰਾਣਾ ਨੇ ਕਿਹਾ ਕਿ ਸ੍ਰੀ ਖੰਨਾ ਦੇ  ਦਿਹਾਂਤ ਨਾਲ ਭਾਰਤੀ ਸਿਨੇਮਾ ਅਤੇ ਰਾਜਨੀਤੀ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੁਖੀ ਪਰਿਵਾਰ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਰਾਣਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛਡ਼ੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ਼ ਅਤੇ ਸਕੇ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।