ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਉਥਲ-ਪੁਥਲ ਜਾਰੀ ਹੈ| ਇਸ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਮਾਰ ਵਿਸ਼ਵਾਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਿਆ ਹੈ| ਕੁਮਾਰ ਵਿਸ਼ਵਾਸ ਨੇ ਕਿਹਾ ਹੈ ਕਿ ਦਿੱਲੀ ਨਗਰ ਨਿਗਮ ਚੋਣਾਂ ਵਿਚ ਪਾਰਟੀ ਨੂੰ ਈ.ਵੀ.ਐਮ ਨੇ ਨਹੀਂ ਬਲਕਿ ਜਨਤਾ ਨੇ ਹਰਾਇਆ ਹੈ|
ਇਹੀ ਨਹੀਂ ਕੁਮਾਰ ਵਿਸ਼ਵਾਸ ਨੇ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸਰਜੀਕਲ ਸਟ੍ਰਾਈਕ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ ਸੀ|