ਸ੍ਰੀਨਗਰ  : ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸੂਬੇ ਵਿਚ ਫੈਲੀ ਅਸ਼ਾਂਤੀ ‘ਤੇ ਚਿੰਤਾ ਜ਼ਾਹਿਰ ਕੀਤੀ ਹੈ| ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਨੂੰ ਦਲਦਲ ਤੋਂ ਕੇਵਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕੱਢ ਸਕਦੇ ਹਨ|
ਉਨ੍ਹਾਂ ਨੇ ਪਿਛਲੀ ਯੂ.ਪੀ.ਏ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਦਿਨਾਂ ਵਿਚ ਸੂਬੇ ਦੇ ਹਾਲਾਤ ਦਿਨ ਬ ਦਿਨ ਬਦਤਰ ਹੁੰਦੇ ਚਲੇ ਗਏ|
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਰਿੰਦਰ ਮੋਦੀ ਉਤੇ ਪੂਰਾ ਭਰੋਸਾ ਹੈ, ਉਹ ਜੋ ਵੀ ਇਸ ਮਸਲੇ ਉਤੇ ਫੈਸਲਾ ਲੈਣਗੇ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੋਵੇਗਾ|