ਨਵੀਂ ਦਿੱਲੀ : ਦਿੱਲੀ ਵਿਚ ਅੱਜ ਜ਼ਹਿਰੀਲੀ ਗੈਸ ਦੇ ਰਿਸਾਅ ਕਾਰਨ 300 ਤੋਂ ਵੱਧ ਸਕੂਲੀ ਬੱਚੀਆਂ ਬਿਮਾਰ ਹੋ ਗਈਆਂ ਹਨ, ਜਿਨ੍ਹਾਂ ਤੁਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦਿੱਲੀ ਦੇ ਤੁਗਲਕਾਬਾਦ ਇਲਾਕੇ ਦੀ ਹੈ, ਜਿਥੇ ਇਕ ਸਕੂਲ ਦੇ ਨੇੜੇ ਹੀ ਜ਼ਹਿਰੀਲੀ ਗੈਸ ਦਾ ਰਿਸਾਅ ਸ਼ੁਰੂ ਹੋ ਗਿਆ| ਦੇਖਦਿਆਂ ਹੀ ਦੇਖਦਿਆਂ ਇਨ੍ਹਾਂ ਬੱਚੀਆਂ ਦੀ ਹਾਲਤ ਵਿਗੜਣ ਲੱਗੀ, ਜਿਸ ਤੋਂ ਬਾਅਦ ਇਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਹੁਣ ਤੱਕ 310 ਬੱਚੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ|
ਇਸ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਹਸਪਤਾਲ ਵਿਚ ਬੱਚੀਆਂ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ|