ਚੰਡੀਗੜ੍ਹ  : ਆਮ ਆਦਮੀ ਪਾਰਟੀ ਨਾਲ ਅਮਰੀਕਾ, ਕੈਨੇਡਾ, ਯੂਰਪ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੋਂ ਜੁੜੇ ਪ੍ਰਵਾਸੀ ਭਾਰਤੀਆਂ ਨੇ ਅੱਜ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਉਹ ਭਗਵੰਤ ਮਾਨ ਨੂੰ ਪੰਜਾਬ ਦਾ ਕਨਵੀਨਰ ਨਾ ਬਣਾਉਣ| ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਭਗਵੰਤ ਮਾਨ ਨੂੰ ਕਨਵੀਨਰ ਬਣਾਉਂਦੀ ਹੈ ਤਾਂ ਇਹ ਪਾਰਟੀ ਲਈ ਸਭ ਤੋਂ ਨੁਕਸਾਨਦੇਹ ਕਦਮ ਹੋਵੇਗਾ| ਉਨ੍ਹਾਂ ਆਪਣੇ ਪੱਤਰ ਵਿਚ ਲਿਖਿਆ ਕਿ ਭਗਵੰਤ ਮਾਨ ਨੂੰ ਸੰਸਦ ਮੈਂਬਰ ਦੇ ਤੌਰ ਤੇ ਆਪਣੀ ਭੂਮਿਕਾ ਜਾਰੀ ਰੱਖਣੀ ਚਾਹੀਦੀ ਹੈ ਅਤੇ ਆਪਣੇ ਹਲਕੇ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਅਸੀਂ ਉਸ ਦੀਆਂ ਆਦਤਾਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ|
ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਪੰਜਾਬ ਅਹੁਦੇਦਾਰਾਂ ਦੀ 8 ਮਈ ਨੂੰ ਮੀਟਿੰਗ ਸੱਦੀ ਗਈ ਹੈ| ਸੰਭਾਵਨਾ ਹੈ ਕਿ ਇਸ ਮੀਟਿੰਗ ਵਿਚ ਭਗਵੰਤ ਮਾਨ ਨੂੰ ਪਾਰਟੀ ਦੀ ਨਵੀਂ ਜ਼ਿੰਮੇਵਾਰੀ ਦਿੰਦਿਆਂ ਉਨ੍ਹਾਂ ਨੂੰ ਕਨਵੀਨਰ ਦਾ ਅਹੁਦਾ ਮਿਲ ਸਕਦਾ ਹੈ|