ਚੰਡੀਗੜ੍ਹ : ਹਰਿਆਣਾ ਦੇ ਫਤਿਹਾਬਾਦ ਵਿਚ ਇਕ ਪਿਕਅੱਪ ਗੱਡੀ ਦੇ ਦਰੱਖਤ ਨਾਲ ਟਕਰਾਉਣ ਕਾਰਨ ਬਠਿੰਡਾ ਦੇ 3 ਲੋਕਾਂ ਦੀ ਮੌਤ ਹੋ ਗਈ| ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਲੋਕ ਇਸ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ ਕਿ ਰਸਤੇ ਵਿਚ ਇਸ ਦਾ ਡਾਲਾ ਟੁੱਟ ਗਿਆ, ਜਿਸ ਕਾਰਨ ਇਹ ਬੇਕਾਬੂ ਹੋ ਕੇ ਦਰਖਤ ਨਾਲ ਜਾ ਟਕਰਾਈ|