ਲੁਧਿਆਣਾ : ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿਚ ਅੱਜ ਇਕ ਹੋਰ ਫੈਕਟਰੀ ਨੂੰ ਅੱਗ ਲੱਗਣ ਦੀ ਘਟਨਾ ਵਾਪਰ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਕ ਕੱਪੜੇ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ|
ਇਸ ਦੌਰਾਨ ਅੱਗ ਉਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਬੁਲਾਉਣਾ ਪਿਆ|
ਦੱਸਣਯੋਗ ਹੈ ਕਿ ਇਸ ਮਹੀਨੇ ਲੁਧਿਆਣਾ ਵਿਚ ਫੈਕਟਰੀ ਨੂੰ ਅੱਗ ਲੱਗਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ| ਮਈ ਮਹੀਨੇ ਵਿਚ ਹੀ ਕਈ ਫੈਕਟਰੀ ਅੱਗ ਦੀ ਲਪੇਟ ਵਿਚ ਆ ਚੁੱਕੀਆਂ ਹਨ, ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਚੁੱਕਾ ਹੈ|