ਨਵੀਂ ਦਿੱਲੀ : ਕੇਂਦਰੀ ਵਣ ਅਤੇ ਵਾਤਾਵਰਣ ਰਾਜ ਮੰਤਰੀ (ਸੁਤੰਤਰ  ਚਾਰਜ) ਅਨਿਲ ਮਾਧਵ ਦਵੇ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ| ਉਹ 60 ਵਰ੍ਹਿਆਂ ਦੇ ਸਨ| ਛਾਤੀ ਵਿਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਮੌਤ ਹੋ ਗਈ|
ਇਸ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅਨਿਲ ਦਵੇ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਟਵੀਟ ਕਰਕੇ ਲਿਖਿਆ ਹੈ ਕਿ ਸ੍ਰੀ ਦਵੇ ਦੇਹਾਂਤ ਨਲ ਮੈਨੂੰ ਸਦਮਾ ਲੱਗਾ ਹੈ| ਉਹ ਮੇਰੇ ਬਹੁਤ ਚੰਗੇ ਮਿੱਤਰ ਸਨ| ਉਨ੍ਹਾਂ ਨੂੰ ਜਨਤਾ ਦੀ ਸੇਵਾ ਕਰਨ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ| ਸ੍ਰੀ ਮੋਦੀ ਨੇ ਕਿਹਾ ਕਿ ਅਨਿਲ ਦਵੇ ਜੀ ਕੱਲ੍ਹ ਸ਼ਾਮ ਮੇਰੇ ਨਾਲ ਸਨ ਅਤੇ ਅਸੀਂ ਕਈ ਮੁੱਦਿਆਂ ਉਤੇ ਵਿਚਾਰ-ਵਟਾਂਦਰਾ ਕੀਤਾ| ਉਨ੍ਹਾਂ ਕਿਹਾ ਕਿ ਅਨਿਲ ਦਵੇ ਦੀ ਮੌਤ ਮੇਰੇ ਲਈ ਇਕ ਨਿੱਜੀ ਘਾਟਾ ਹੈ|