ਲਖਨਊ : ਉੱਤਰ ਪ੍ਰਦੇਸ਼ ਵਿਚ ਅੱਜ ਇਕ ਰੋਡਵੇਜ਼ ਬੱਸ ਉਤੇ ਹਾਈਟੈਂਸ਼ਨ ਤਾਰ ਡਿੱਗਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਂਦਾ ਵਿਖੇ ਵਾਪਰਿਆ, ਜਿਥੇ ਇਸ ਹਾਦਸੇ ਵਿਚ 20 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ| ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ|