ਚੰਡੀਗੜ੍ਹ : ਭਾਜਪਾ ਦੇ ਕੌਮੀ ਪ੍ਰਧਾਨ ਸੀ੍ਰ ਅਮਿਤ ਸ਼ਾਹ ਨੇ ਅੱਜ ਮੋਦੀ ਸਰਕਾਰ ਦੀ ਭਰਪੂਰ ਪ੍ਰਸੰਸਾ ਕੀਤੀ| ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਨੋਟਬੰਦੀ ਵਰਗਾ ਹਿੰਮਤ ਭਰਿਆ ਕਦਮ ਚੁੱਕ ਕੇ ਮੋਦੀ ਸਰਕਾਰ ਨੇ ਆਪਣੀ ਸਿਆਸੀ ਇੱਛਾ ਸ਼ਕਤੀ ਦਾ ਸਬੂਤ ਦਿੱਤਾ ਹੈ| ਉਨ੍ਹਾਂ ਨੇ ਕਾਲੇ ਧਨ ਨੂੰ ਨੱਥ ਪਾਉਣ ਦਾ ਕੰਮ ਕੀਤਾ ਹੈ| ਨਰਿੰਦਰ ਮੋਦੀ ਨੇ ਦੇਸ਼ ਵਿਚ ਕਈ ਵਿਕਾਸ ਮੁਖੀ ਕਾਰਜ ਕੀਤੇ ਹਨ| ਉਨ੍ਹਾਂ ਕਿਹਾ ਕਿ ਦੇਸ਼ ਦੇ 4 ਕਰੋੜ ਗਰੀਬ ਘਰਾਂ ਵਿਚ ਪਖਾਨੇ ਬਣਾਉਣ ਦਾ ਕੰਮ ਵੀ ਮੋਦੀ ਸਰਕਾਰ ਨੇ ਕੀਤਾ ਹੈ|
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਕਦੇ ਨਹੀਂ ਟੁੱਟੇਗਾ|
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਅਮਿਤ ਸ਼ਾਹ ਅੱਜ ਦੋ ਦਿਵਸੀ ਦੌਰੇ ਉਤੇ ਚੰਡੀਗੜ੍ਹ ਪਹੁੰਚੇ|