ਕਪੂਰਥਲਾ   – ਸ਼੍ਰੋਮਣੀ ਅਕਾਲੀ ਦਲ (ਬ) ਦੇ ਸਮੂਹ ਅਹੁਦੇਦਾਰਾਂ, ਵਰਕਰਾਂ, ਬਲਾਕ ਸੰਮਤੀ ਮੈਂਬਰਾਂ, ਪੰਚਾਂ-ਸਰਪੰਚਾਂ ਤੇ ਹਲਕੇ ਦੇ ਸਮੂਹ ਆਗੂਆਂ ਦੀ ਮੀਟਿੰਗ ਸਥਾਨਕ ਸ੍ਰੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਐੱਮ. ਐੱਲ. ਏ. ਗੁਰਪ੍ਰਤਾਪ ਸਿੰਘ ਵਡਾਲਾ ਤੇ ਮਾਰਕਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਨੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਪਿਛਲੀਆਂ ਚੋਣਾਂ ‘ਚ ਹੋਈ ਪਾਰਟੀ ਦੀ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਤੇ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਗਲਤੀਆਂ ਕਾਰਨ ਪਾਰਟੀ ਦੀ ਹਾਰ ਹੋਈ ਹੈ, ਉਨ੍ਹਾਂ ਗਲਤੀਆਂ ਤੇ ਖਾਮੀਆਂ ਨੂੰ ਸੁਧਾਰਿਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੀ ਨਵੀਂ ਜਥੇਬੰਦੀ ਦਾ ਜਲਦ ਗਠਨ ਕੀਤਾ ਜਾਵੇਗਾ, ਜਿਸ ਸਬੰਧੀ ਉਨ੍ਹਾਂ ਨੇ ਸਾਰੇ ਅਹੁਦੇਦਾਰਾਂ ਤੇ ਵਰਕਰਾਂ ਤੋਂ ਬੰਦ ਕਮਰੇ ‘ਚ ਸੁਝਾਅ ਲਏ।
ਇਸ ਮੌਕੇ ਜਥੇ. ਤੋਤਾ ਸਿੰਘ ਨੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਤੋਂ ਚੋਣਾਂ ਦੌਰਾਨ ਵਧੀਆ ਕੰਮ ਕਰਨ ਵਾਲੇ ਤੇ ਵਿਰੋਧਤਾ ਕਰਨ ਵਾਲੇ ਅਹੁਦੇਦਾਰਾਂ ਤੇ ਵਰਕਰਾਂ ਦੀ ਵੀ ਲਿਸਟ ਮੰਗੀ ਤੇ ਕਿਹਾ ਕਿ ਵਧੀਆ ਕੰਮ ਕਰਨ ਵਾਲੇ ਵਰਕਰਾਂ ਨੂੰ ਚੰਗੇ ਅਹੁਦਿਆਂ ਨਾਲ ਨਿਵਾਜਿਆ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਜ਼ਿਲਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਮਾਰਕੀਟ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਜਥੇ. ਰਣਜੀਤ ਸਿੰਘ ਖੋਜੇਵਾਲ, ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਜੋਸਨ, ਸਿਆਸੀ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਇੰਦਰਜੀਤ ਸਿੰਘ ਜੁਗਨੂੰ, ਜਗੀਰ ਸਿੰਘ ਵਡਾਲਾ, ਦਰਸ਼ਨ ਸਿੰਘ ਕੋਟ ਕਰਾਰ ਖਾਂ, ਬਲਾਕ ਸੰਮਤੀ ਕਪੂਰਥਲਾ ਦੇ ਚੇਅਰਮੈਨ ਦਲਜੀਤ ਸਿੰਘ ਬਸਰਾ, ਕੌਂਸਲਰ ਮਨਮੋਹਨ ਸਿੰਘ ਵਾਲੀਆ, ਹਰਬੰਸ ਸਿੰਘ ਵਾਲੀਆ, ਠੇਕੇਦਾਰ ਕੁਲਵਿੰਦਰ ਸਿੰਘ ਸੈਂਹਬੀ, ਅਮਰਜੀਤ ਸਿੰਘ ਢਪੱਈ, ਕੌਂਸਲਰ ਸੁਖਵਿੰਦਰ ਸਿੰਘ ਸੁੱਖਾ, ਜੀਆ ਲਾਲ ਨਾਹਰ, ਦਵਿੰਦਰ ਸਿੰਘ ਢਪੱਈ, ਇੰਜ. ਛੱਜਾ ਸਿੰਘ, ਸੁਰਜੀਤ ਸਿੰਘ ਰਾਣਾ, ਦਲਵਿੰਦਰ ਸਿੰਘ ਸਿੱਧੂ, ਰਜਿੰਦਰ ਸਿੰਘ ਧੰਜਲ, ਅਵਤਾਰ ਸਿੰਘ, ਜਗਜੀਤ ਸਿੰਘ ਸ਼ੰਮੀ, ਵਰਿਆਮ ਸਿੰਘ ਕਪੂਰ, ਜਰਨੈਲ ਸਿੰਘ ਬਾਜਵਾ, ਜਗਤਾਰ ਸਿੰਘ ਜੱਗਾ, ਬੀਬੀ ਬਲਜਿੰਦਰ ਕੌਰ ਕਾਲੜਾ, ਬੀਬੀ ਰਜਿੰਦਰ ਕੌਰ ਧੰਜਲ, ਇੰਦਰਜੀਤ ਸਿੰਘ ਮੰਨਣ, ਰਣਜੀਤ ਸਿੰਘ ਖੁਰਾਣਾ ਤੇ ਦਵਿੰਦਰਬੀਰ ਸਿੰਘ ਨਿੱਕੂ ਚਾਹਲ ਆਦਿ ਹਾਜ਼ਰ ਸਨ।