ਚੰਡੀਗੜ੍ਹ : ਰੇਤ ਖਨਨ ਮਾਮਲੇ ਵਿਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ|
ਸੰਸਦ ਮੈਂਬਰ ਅਤੇ ਆਪ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੀ ਅਗਵਾਈ ਵਿਚ ਆਪ ਵਿਧਾਇਕਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਕੂਚ ਕੀਤਾ ਗਿਆ, ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਰੋਕ ਕੇ ਗ੍ਰਿਫਤਾਰ ਕਰ ਲਿਆ|
ਇਸ ਪ੍ਰਦਰਸ਼ਨ ਵਿਚ ਵਿਰੋਧੀ ਧਿਰ ਦੇ ਨੇਤਾ ਐਚ.ਐਸ ਫੂਲਕਾ ਤੋਂ ਇਲਾਵਾ ਹੋਰ ਕਈ ਵਿਧਾਇਕ ਸ਼ਾਮਿਲ ਹੋਏ| ਇਸ ਦੌਰਾਨ ਆਪ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ|