ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਗ੍ਰਾਮ ਪੰਚਾਇਤਾਂ ਦੀਆਂ ਸਰਪੰਚਾਂ ਅਤੇ ਪੰਚਾਂ ਦੀਆਂ ਖ਼ਾਲੀ ਸੀਟਾਂ ਭਰਨ ਲਈ  ਹੋਣ ਵਾਲੀਆਂ ਉੱਪ ਚੋਣਾਂ ਅੱਗੇ ਪਾ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਰਾਜ ਚੋਣ ਕਮਿਸ਼ਨਰ ਸ. ਜਗਪਾਲ ਸਿੰਘ ਸੰਧੂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਉੱਪ ਚੋਣਾਂ ਜੂਨ 2017 ਮਹੀਨੇ ‘ਚ ਪੇਸ਼ ਕੀਤੇ ਜਾਣ ਵਾਲੇ ਬਜਟ ਸ਼ੈਸ਼ਨ ਕਾਰਨ ਅੱਗੇ ਪਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉੱਪ ਚੋਣਾਂ ਦੀ ਅਗਲੀ ਤਾਰੀਖ ਛੇਤੀ ਹੀ ਐਲਾਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।