ਪੀ.ਡਬਲਿਊ.ਡੀ. ਘੁਟਾਲੇ ਵਿਚ ਤਿੰਨ ਮੁਕੱਦਮੇ ਦਰਜ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਮੁਸੀਬਤ ਵਿਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਖਿਲਾਫ ਕਥਿਤ ਪੀ.ਡਬਲਿਊ.ਡੀ. ਘੁਟਾਲੇ ਮਾਮਲੇ ਵਿਚ ਏ.ਸੀ.ਬੀ. ਵਲੋਂ ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ। ਐਂਟੀ ਕਰੱਪਸ਼ਨ ਬਿਊਰੋ ਨੇ ਅਦਾਲਤ ਨੂੰ ਸੂਚਿਤ ਕੀਤਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰਾਂ ਖਿਲਾਫ ਕਥਿਤ ਪੀ.ਡਬਲਿਊ.ਡੀ. ਘੁਟਾਲਾ ਮਾਮਲੇ ਵਿਚ ਦਰਜ ਸ਼ਿਕਾਇਤ ‘ਤੇ ਉਸ ਨੇ ਤਿੰਨ ਮਾਮਲੇ ਦਰਜ ਕੀਤੇ ਹਨ।