ਚੰਡੀਗੜ – ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਨਾ ਹੋਣ ਦਾ ਸਖਤ ਨੋਟਿਸ ਲੈਂਦੇ ਹੋਏ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ ਬਾਘਾ ਨੇ ਸਿੱਖਿਆ ਵਿਭਾਗ, (ਸਕੂਲਾਂ) ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਤੁਰੰਤ ਮੁਹੱਈਆ ਕਰਵਾਉਣ ਦੀੰ ਹਦਾਇਤ ਕੀਤੀ ਹੇ।
ਸ੍ਰੀ ਰਾਜੇਸ ਬਾਘਾ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਜੇ ਤੱਕ ਕਿਤਾਬਾਂ ਨਹੀਂ ਪ੍ਰਾਪਤ ਹੋਈਆਂ ਜਦ ਕਿ ਵਿਦਿਅਕ ਸੈਸ਼ਨ ਦੇ ਸ਼ੁਰੂ ਹੋਇਆ ਲਗਭੱਗ ਦੋ ਮਹੀਨੇ ਤੋਂ ਵੀ ਉਪਰ ਦਾ ਸਮਾਂ ਹੋ ਗਿਆ ਹੈ ਜਿਸ ਕਾਰਨ ਅਨੁਸੂਚਿਤ ਜਾਤੀ ਬੱਚਿਆ ਦੀ ਪੜ•ਾਈ ਤੇ ਬੁਰਾ ਅਸਰ ਪੈ ਰਿਹਾ ਹੈ| ਉਹਨਾ ਕਿਹਾ ਕਿ ਕਿਤਾਬਾਂ ਦੀ ਲੇਟ ਸਪਲਾਈ ਵਿੱਚ ਜਿਹੜੇ ਵੀ ਅਧਿਕਾਰੀ ਦੀ ਅਣਗਹਿਲੀ ਹੈ, ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇ ਤਾਂ ਕਿ ਅਗੇ ਤੋਂ ਸਕੂਲੀ ਵਿਦਿਆਰਥੀਆਂ ਦੀ ਪੜ•ਾਈ ਦਾ ਕੋਈ ਨੁਕਸਾਨ ਨਾ ਹੋਵੇ।
ਕਮਿਸ਼ਨ ਨੇ ਇਸ ਸਬੰਧ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪਾਠ ਪੁਸਤਕਾਂ ਤੁਰੰਤ ਮਹੱਈਆ ਕਰਵਾ ਕੇ ਸਿੱਖਿਆ ਵਿਭਾਗ, (ਸਕੂਲਾਂ) ਅਤੇ ਭਲਾਈ ਵਿਭਾਗ ਪੰਜਾਬ ਤੋਂ ਮੁਕੰਮਲ ਰਿਪੋਰਟ 5 ਜੁਲਾਈ ਤੱਕ ਮੰਗੀ ਹੈ।