ਨਵੀਂ ਦਿੱਲੀ : ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕੇਂਦਰੀ ਮੰਤਰੀ ਮੇਨਕਾ ਗਾਂਧੀ ਦਾ ਆਪ੍ਰੇਸ਼ਨ ਹੋਵੇਗਾ| ਦੱਸਣਯੋਗ ਹੈ ਕਿ ਕੱਲ੍ਹ ਪੀਲੀਭੀਤ ਵਿਚ ਅਚਾਨਕ ਸਿਹਤ ਵਿਗੜ ਜਾਣ ਕਾਰਨ ਮੇਨਕਾ ਗਾਂਧੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਅ ਸੀ|
ਇਸ ਸਬੰਧੀ ਅੱਜ ਮੇਨਕਾ ਗਾਂਧੀ ਦੇ ਪੁੱਤਰ ਵਰੁਣ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰੀ ਮਾਂ ਨੂੰ ਕੱਲ੍ਹ ਰਾਤ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਅਗਲੇ ਕੁਝ ਦਿਨਾਂ ਵਿਚ ਆਪ੍ਰੇਸ਼ਨ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਭ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੀ ਮਾਂ ਲਈ ਪ੍ਰਾਰਥਾਨਾਵਾਂ ਕੀਤੀਆਂ ਹਨ|